ਨਸ਼ੇ ਖਿਲਾਫ ਪਿੰਡ ਵਾਸੀਆਂ ਨੇ ਚੁੱਕੀ ਆਵਾਜ਼, ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ - ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਤਰਨਤਾਰਨ: ਨਸ਼ਾ ਰੋਕਣ ਦੀ ਗੱਲ ਆਖ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵੀ ਨਸ਼ਾ ਰੋਕਣ ਵਿਚ ਬੇਬਸ ਨਜ਼ਰ ਆ ਰਹੀ ਹੈ। ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਕਸਬਾ ਚੋਹਲਾ ਸਾਹਿਬ ਦੇ ਪਾਰਕ ਵਿੱਚ ਨਸ਼ਾ ਕਰ ਰਹੇ ਨੋਜਵਾਨਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਹ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰੇ ਨਹੀਂ ਤਾਂ ਉਨ੍ਹਾਂ ਦੇ ਨੌਜਵਾਨ ਬੱਚੇ ਇਸੇ ਤਰ੍ਹਾਂ ਹੀ ਮਰਦੇ ਰਹਿਣਗੇ। ਇਸ ਦੌਰਾਨ ਪਿੰਡਵਾਸੀਆਂ ਨੇ ਨਸ਼ਾ ਕਰਨ ਤੋਂ ਬਾਅਦ ਸੁੱਟੀਆਂ ਸਰੀਜ਼ਾਂ ਵੀ ਦਿਖਾਈਆਂ।