ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀਆਂ ਪੁਲਿਸ ਨੇ ਕਢਾਈਆਂ ਬੈਠਕਾਂ - punjab curfew
ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਪੁਲਿਸ ਹੁਣ ਸਖ਼ਤ ਹੋ ਗਈ ਹੈ, ਇਸੇ ਦੇ ਚੱਲਦਿਆਂ ਪਟਿਆਲਾ ਪੁਲਿਸ ਨੇ ਮੰਗਲਵਾਰ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀਆਂ ਬੈਠਕਾਂ ਕਢਾਈਆਂ। ਇਸ ਕਰਫਿਊ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਸਾਰੀਆਂ ਸਰਕਾਰੀ ਡਿਸਪੈਂਸਰੀਆਂ ਖੁੱਲ੍ਹੀਆਂ ਰਹੀਆਂ ਅਤੇ ਲੋਕਾਂ ਦੀ ਸੇਵਾ ਲਈ ਡਾਕਟਰ ਅਤੇ ਨਰਸਾਂ ਦੀ ਡਿਊਟੀ ਚੱਲਦੀ ਰਹੀ।