ਬਾਲੀਵੁੱਡ ਗਾਇਕ ਵਿਸ਼ਾਲ ਦਦਲਾਨੀ ਨੇ ਸਿੱਧੂ ਦਾ ਗੀਤ 295 ਗਾ ਕੇ ਦਿੱਤੀ ਸ਼ਰਧਾਂਜਲੀ - Sidhu moose wala
ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਇੱਕ ਹਫ਼ਤੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਹੁਣ ਤੱਕ ਪੁਲਿਸ ਸਿੱਧੂ ਦੇ ਕਾਤਲਾਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਸਿੱਧੂ ਦੀ ਮੌਤ ਤੋਂ ਬਾਅਦ ਹਰ ਕੋਈ ਸਦਮੇ 'ਚ ਹੈ। ਹਰ ਕੋਈ ਆਪਣੇ-ਆਪਣੇ ਤਰੀਕੇ ਨਾਲ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਇਸ ਕੜੀ 'ਚ ਬਾਲੀਵੁੱਡ ਦੇ ਦਿੱਗਜ ਗਾਇਕ ਵਿਸ਼ਾਲ ਦਦਲਾਨੀ ਨੇ ਵੀ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ ਹੈ। ਵਿਸ਼ਾਲ ਦਦਲਾਨੀ ਦਾ ਸਿੱਧੂ ਨੂੰ ਸ਼ਰਧਾਂਜਲੀ ਦੇਣ ਦਾ ਇਹ ਵੀਡੀਓ ਕਾਫੀ ਭਾਵੁਕ ਹੈ। ਵਿਸ਼ਾਲ ਨੇ ਆਪਣਾ ਗੀਤ ਗਾ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ। ਵਿਸ਼ਾਲ ਨੇ ਸ਼ਰਧਾਂਜਲੀ ਦਾ ਇਹ ਵੀਡੀਓ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਹੈ। ਉਸ ਨੇ ਮੂਸੇਵਾਲਾ ਦਾ ਮਸ਼ਹੂਰ ਗੀਤ '295' ਗਾ ਕੇ ਗਾਇਕ ਨੂੰ ਯਾਦ ਕੀਤਾ। ਉਸਨੇ ਕੈਪਸ਼ਨ ਵਿੱਚ #295 ਲਿਖਿਆ।