Warning:ਸਫ਼ਾਈ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ - Punjab govt
ਮਾਨਸਾ:ਸਫ਼ਾਈ ਮੁਲਾਜ਼ਮਾਂ (Cleaning staff) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਹੜਤਾਲ (Strike)ਜਾਰੀ ਹੈ।ਇਸੇ ਲੜੀ ਵਿਚ ਮਾਨਸਾ ਦੇ ਨਗਰ ਕੌਂਸਲ ਦੇ ਦਫ਼ਤਰ ਦੇ ਬਾਹਰ ਸਫ਼ਾਈ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ (Protest)ਕੀਤਾ ਗਿਆ।ਇਸ ਮੌਕੇ ਪ੍ਰਦਰਸ਼ਨਕਾਰੀ ਰੂਪ ਚੰਦ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਅਸੀ 9 ਮਈ ਨੂੰ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰਾਂਗੇ ਅਤੇ ਸਰਕਾਰ (Government)ਦੀ ਅਰਥੀ ਫੂਕ ਪਿੱਟ ਸਿਆਪਾ ਕੀਤਾ ਜਾਵੇਗਾ।ਸਫ਼ਾਈ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਬਣਦੀ ਤਨਖਾਹ ਦਿੱਤੀ ਜਾਵੇ।