ਛੱਪੜ ਬਣੀਆ ਅੰਮ੍ਰਿਤਸਰ ਦੀਆਂ ਸੜਕਾਂ, ਲੋਕ ਹੋ ਰਹੇ ਨੇ ਪਰੇਸ਼ਾਨ
ਅੰਮ੍ਰਿਤਸਰ: ਪੰਜਾਬ ਦੇ ਵਿਕਾਸ ਨੂੰ ਲੈਕੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦਿਨੋਂ-ਦਿਨ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਜਿਸ ਦੀ ਤਾਜ਼ਾ ਤਸਵੀਰ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਈ ਹੈ। ਜਿੱਥੇ ਮੀਂਹ ਦੇ ਪਾਣੀ (rain water) ਕਾਰਨ ਪੂਰਾ ਸ਼ਹਿਰ ਛੱਪੜ ਦਾ ਰੂਪ ਧਾਰਨ ਕਰ ਚੁੱਕਿਆ ਹੈ। ਦਰਅਸਲ ਇੱਥੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਜਿੱਥੇ ਮੀਂਹ ਦਾ ਪਾਣੀ ਸੜਕਾਂ ‘ਤੇ ਜਮਾ ਹੋ ਗਿਆ ਹੈ, ਉੱਥੇ ਹੀ ਇਹ ਗੰਦਾ ਪਾਣੀ ਲੋਕਾਂ ਦੇ ਘਰਾਂ ਦੇ ਅੰਦਰ ਵੀ ਦਾਖਲ ਹੋ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਿੱਚ ਕਈ ਥਾਵਾਂ ਤੇ ਸੀਵਰੇਜ ਦੇ ਢੱਕਣ ਵੀ ਖੋਲੇ ਗਏ ਹਨ, ਜਿਸ ਕਾਰਨ ਕੋਈ ਵੱਡਾ ਹਾਦਸਾ ਹੋ ਸਕਦਾ ਹੈ।