ਨੂੰਹ ਨੇ ਸਹੁਰੇ ਪਰਿਵਾਰ ’ਤੇ ਲਗਾਏ ਗੰਭੀਰ ਇਲਜ਼ਾਮ - ਸਹੁਰੇ ਪਰਿਵਾਰ ’ਤੇ ਗੰਭੀਰ ਇਲਜ਼ਾਮ
ਹੁਸ਼ਿਆਰਪੁਰ: ਖ਼ਬਰ ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਹਰੀਪੁਰ ਤੋਂ ਹੈ ਜਿੱਥੋਂ ਦੀ ਰਹਿਣ ਵਾਲੀ ਇੱਕ ਮਹਿਲਾ ਨੇ ਆਪਣੇ ਸਹੁਰੇ ਪਰਿਵਾਰ ’ਤੇ ਗੰਭੀਰ ਇਲਜ਼ਾਮ ਲਾਏ ਹਨ। ਮਹਿਲਾ ਨੇ ਦੱਸਿਆ ਕਿ ਉਸਦੇ ਪਤੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਜਿਸ ਤੋਂ ਘਰੇਲੂ ਕਲੇਸ਼ ਦੇ ਚੱਲਦੇ ਉਹ ਆਪਣੀ ਬੇਟੀ ਸਮੇਤ ਪੇਕੇ ਰਹਿ ਰਹੀ ਸੀ। ਨੂੰਹ ਨੇ ਦੱਸਿਆ ਕਿ ਉਸ ਵੱਲੋਂ ਸਹੁਰੇ ਪਰਿਵਾਰ ਤੋਂ ਆਪਣਾ ਬਣਦਾ ਹੱਕ ਦੇਣ ਦੀ ਮੰਗ ਕੀਤੀ ਗਈ ਪਰ ਉਨ੍ਹਾਂ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।ਪੇਕੇ ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਪੁਲਿਸ ਦੀ ਕਾਰਗੁਜਾਰੀ ਉੱਪਰ ਵੀ ਸਵਾਲ ਚੁੱਕੇ ਗਏ ਹਨ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਵਾਰ ਵਾਰ ਇਸ ਮਾਮਲੇ ਦੇ ਹੱਲ ਦੀ ਮੰਗ ਕੀਤੀ ਜਾ ਰਹੀ ਹੈ ਪਰ ਮਸਲੇ ਦਾ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਓਧਰ ਪੁਲਿਸ ਦਾ ਕਹਿਣਾ ਕਿ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।