ਪਤੀ ਦੇ ਕਤਲ ਮਾਮਲੇ ‘ਚ ਪਤਨੀ ਪ੍ਰੇਮੀ ਸਮੇਤ ਗ੍ਰਿਫ਼ਤਾਰ - Wife arrested including boyfriend
ਪਟਿਆਲਾ: ਪੁਲਿਸ ਨੇ ਇੱਕ ਪਤਨੀ ਨੂੰ ਪਤੀ ਦੇ ਕਤਲ ਕਰਨ ਦੇ ਮਾਮਲੇ (Murder cases) ਵਿੱਚ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤਨੀ ਦਾ ਕਤਲ ਕੀਤਾ ਸੀ, ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪਟਿਆਲਾ ਰੇਲਵੇ ਸਟੇਸ਼ਨ (Patiala Railway Station) ਦੇ ਨੇੜੇ ਗੰਦੇ ਨਾਲੇ ਵਿੱਚ ਸੁੱਟ ਦਿੱਤਾ ਸੀ। ਪੁਲਿਸ (Police) ਨੂੰ ਲਾਸ਼ ਬਾਰੇ ਮਿਲੀ ਜਾਣਕਾਰੀ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਜਾਂਚ ਦੌਰਾਨ ਮ੍ਰਿਤਕ ਦੇ ਭਰਾ ਨੇ ਆਪਣੀ ਭਾਬੀ ਭਾਵ ਮ੍ਰਿਤਕ ਦੀ ਪਤਨੀ ਦੇ ਪ੍ਰੇਮ ਸਬੰਧ ਹੋਣ ਦਾ ਸ਼ੱਕ ਜਾਹਿਰ ਕੀਤਾ। ਜਿਸ ਤੋਂ ਬਾਅਦ ਪੁਲਿਸ (Police) ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।