ਮਹਿਲਾ ਵਲੋਂ ਰੇਲ ਗੱਡੀ ਹੇਠਾਂ ਆ ਕੀਤੀ ਖੁਦਕੁਸ਼ੀ
ਫਗਵਾੜਾ ਦੇ ਚਹੇੜੂ ਰੇਲਵੇ ਟ੍ਰੈਕ ਉਤੇ ਇਕ ਮਹਿਲਾ ਵਲੋਂ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਗਈ। ਜਿਸ ਸਬੰਧੀ ਜਾਣਕਾਰੀ ਫਗਵਾੜਾ ਪੁਲਿਸ ਅਧਿਕਾਰੀਆਂ ਅਤੇ ਰੇਲਵੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਸੀ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ। ਉਨ੍ਹਾਂ ਕਿਹਾ ਕਿ ਮੌਕੇ ਉਤੇ ਮਹਿਲਾ ਕੋਲੋਂ ਮੋਬਾਈਲ ਬਰਾਮਦ ਹੋਇਆ ਹੈ, ਜਿਸ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਕਿ ਮ੍ਰਿਤਕ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਹੈ, ਜਿਸ ਦੀ ਪਹਿਚਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਅਗਲੀ ਕਾਰਵਾਈ ਆਰੰਭ ਕੀਤੀ ਜਾ ਰਹੀ ਹੈ।