ਲੁਟੇਰਿਆਂ ਨੇ ਲਈ ਇੱਕ ਬਜ਼ੁਰਗ ਮਹਿਲਾ ਦੀ ਲਈ ਜਾਨ - ਲੁੱਟ ਦੀ ਵਾਰਦਾਤ ਦੀ ਖਬਰ
ਜਲੰਧਰ ਦੇ ਜੰਡਿਆਲਾ ਵਿਖੇ ਪਿੰਡ ਬੁੰਡਾਲਾ ਵਿੱਚ ਲੁਟੇਰਿਆ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤੇ ਹੋਏ ਇੱਕ ਔਰਤ ਦੀ ਜਾਨ ਲੈ ਲਈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਬੁੰਡਾਲਾ ਵਿਖੇ ਮੋਟਰਸਾਈਕਲ ਸਵਾਰ ਮਾਂ ਪੁੱਤ ਆਪਣੇ ਰਿਸ਼ਤੇਦਾਰਾਂ ਦੇ ਘਰ ਜਾ ਰਹੇ ਸੀ ਪਰ ਰਸਤੇ ਵਿੱਚ ਮੋਟਰਸਾਈਕਲ ਸਵਾਰ ਲੁਟੇਰਿਆ ਨੇ ਲੁੱਟ ਖੋਹ ਦੌਰਾਨ ਔਰਤ ਨੂੰ ਥੱਲੇ ਡਿੱਗਾ ਦਿੱਤਾ ਜਿਸ ਦੀ ਹਸਪਤਾਲ ਵਿੱਚ ਮੌਤ ਹੋ ਗਈ। ਮਾਮਲੇ ਸਬੰਧੀ ਮ੍ਰਿਤਕ ਦੇ ਪੁੱਤ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਜਾ ਰਹੇ ਸੀ ਕਿ ਅਚਾਨਕ ਜੰਡਿਆਲਾ ਪੁਲਿਸ ਚੌਕੀ ਤੋਂ 200 ਮੀਟਰ ਦੀ ਦੂਰੀ ’ਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮੋਟਰਸਾਈਕਲ ਪਿੱਛੇ ਬੈਠੀ ਉਸ ਦੀ ਮਾਤਾ ਦੇ ਕੰਨਾਂ ਵਿੱਚ ਪਾਈਆਂ ਵਾਲੀਆਂ ਲੁੱਟਣ ਦੀ ਨੀਅਤ ਨਾਲ ਉਸ ਨੂੰ ਖਿੱਚਿਆ ਤਾਂ ਉਸਦੀ ਮਾਤਾ ਮੋਟਰਸਾਈਕਲ ਤੋਂ ਹੇਠਾਂ ਸੜਕ ਤੇ ਡਿੱਗ ਗਈ ਜਿਸ ਕਾਰਨ ਉਸ ਦੀ ਮਾਤਾ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ਵਿੱਚ ਵੀ ਆਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।