ਜ਼ਮੀਨੀ ਝਗੜੇ ਦੇ ਚੱਲਦੇ ਘਰ ’ਚ ਦਾਖਲ ਹੋ ਮਹਿਲਾ ਦਾ ਗੋਲੀ ਮਾਰ ਕੀਤਾ ਕਤਲ - land dispute
ਤਰਨਤਾਰਨ: ਸੂਬੇ ਵਿੱਚ ਅਪਰਾਧਿਕ ਘਟਨਾਵਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਤਰਨ ਤਾਰਨ ਦੇ ਪਿੰਡ ਪੱਖੋਪੁਰ ਵਿਖੇ ਜ਼ਮੀਨੀ ਝਗੜੇ ਦੇ ਚੱਲਦੇ ਇੱਕ ਧਿਰ ਦੂਜੀ ਧਿਰ ਘਰ ਵਿੱਚ ਦਾਖਲ ਹੋ ਕੇ ਪਰਿਵਾਰਿਕ ਮੈਂਬਰਾਂ ਉੱਪਰ ਫਾਇਰਿੰਗ ਕੀਤੀ ਹੈ। ਇਸ ਘਟਨਾ ਵਿੱਚ ਘਰ ਵਿੱਚ ਮੌਜੂਦ ਮਹਿਲਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਜਿੰਨ੍ਹਾਂ ਧਿਰਾਂ ਵਿਚਕਾਰ ਜ਼ਮੀਨੀ ਝਗੜਾ ਚੱਲ ਰਿਹਾ ਸੀ ਉਨ੍ਹਾਂ ਦਾ ਆਪਸ ਵਿੱਚ ਸਰੀਕਾ ਹੈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ ਪੁਲਿਸ ਨੇ ਘਟਨਾ ਸਥਾਨ ਉੱਪਰ ਪਹੁੰਚ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਉੱਪਰ ਮੌਜੂਦ ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਜਲਦ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।