ਗੁਰਦਾਸਪੁਰ ’ਚ ਪੁਲਿਸ ਮੁਲਾਜ਼ਮਾਂ ਨੇ ਇੰਝ ਮਨਾਇਆ ਰੱਖੜੀ ਦਾ ਤਿਉਹਾਰ - ਹੈਪੀ ਰੱਖੜੀ
ਗੁਰਦਾਸਪੁਰ: ਪੰਜਾਬ ਪੁਲਿਸ ਆਪਣੇ ਕਾਰਨਾਮਿਆਂ ਨੂੰ ਲੈਕੇ ਹਮੇਸ਼ਾ ਹੀ ਸੁਰਖੀਆਂ ਵਿੱਚ ਰਹਿੰਦੀ ਹੈ ਪਰ ਗੁਰਦਾਸਪੁਰ ਦੇ ਵਿਚ ਪੰਜਾਬ ਪੁਲਿਸ ਵੱਲੋਂ ਇੱਕ ਵੱਖਰਾ ਹੀ ਉਪਰਾਲਾ ਕੀਤਾ ਗਿਆ ਜਿਸ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਲੋਕਾਂ ਨੂੰ ਦਬਕੇ ਮਾਰਨ ਵਾਲੀ ਪੰਜਾਬ ਪੁਲਿਸ ਦੇ ਮੁਲਾਜ਼ਮ ਬਾਜ਼ਾਰਾਂ ਵਿਚ ਨਿਕਲ ਕੇ ਕੁੜੀਆਂ ਦੇ ਕੋਲੋਂ ਰੱਖੜੀਆਂ ਬਣਵਾਈ। ਇਸ ਮੌਕੇ ਐਸਐਚਓ ਗੁਰਦਾਸਪੁਰ ਗੁਰਮੀਤ ਸਿੰਘ ਨੇ ਕਿਹਾ ਕਿ ਇਸ ਉਪਰਾਲੇ ਨਾਲ਼ ਆਪਸੀ ਸਾਂਝ ਵਧੇਗੀ ਅੱਤੇ ਮਹਿਲਾਵਾਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਤੈਨਾਤ ਮੁਲਾਜ਼ਮ ਆਪਣੇ ਘਰਾਂ ਵਿੱਚ ਨਹੀਂ ਜਾ ਸਕਦੇ ਇਸ ਲਈ ਉਨ੍ਹਾਂ ਨੇ ਬਜ਼ਾਰਾਂ ਵਿਚ ਜਾ ਕੇ ਇਹ ਰੱਖੜੀ ਦਾ ਤਿਉਹਾਰ ਮਨਾਇਆ ਹੈ।