ਮਹਿਲਾ ਦਿਵਸ: ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲੀਆਂ ਔਰਤਾਂ ਸਨਮਾਨਤ - ਅੰਤਰਰਾਸ਼ਟਰੀ ਮਹਿਲਾ ਦਿਵਸ
ਰੂਪਨਗਰ: ਦਿੱਲੀ ਸੰਯੁਕਤ ਮੋਰਚਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਵੱਖ-ਵੱਖ ਥਾਵਾਂ 'ਤੇ ਚੱਲ ਰਹੇ ਰੋਸ ਧਰਨਿਆਂ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਕਿਹਾ ਗਿਆ ਸੀ। ਇਸ ਦੇ ਤਹਿਤ ਸਥਾਨਕ ਟੋਲ ਪਲਾਜ਼ਾ ਵਿਖੇ ਮਹਿਲਾਵਾਂ ਨੂੰ ਸਮਰਪਿਤ ਇੱਕ ਸਮਾਗਮ ਕਰਾਇਆ ਗਿਆ। ਇਸ ਵਿੱਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਦੇ ਨੁਮਾਇੰਦਿਆਂ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਮਹਿਲਾਵਾਂ ਦਾ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਉਨ੍ਹਾਂ ਨੂੰ ਉਤਸ਼ਾਹਤ ਕਰਨ ਲਈ ਅੱਜ ਇਹ ਸਮਾਗਮ ਉਲੀਕਿਆ ਗਿਆ।