ਨਿਰਭਯਾ ਮਾਮਲੇ 'ਚ ਆਏ ਫ਼ੈਸਲੇ 'ਤੇ ਜਾਣੋਂ ਮਹਿਲਾਵਾਂ ਦੀ ਪ੍ਰਤੀਕਿਰਿਆ
ਅਦਾਲਤ ਨੇ ਸਾਲ 2012 ਵਿੱਚ ਦਿੱਲੀ ਵਿੱਚ ਬਹੁ-ਚਰਚਿਤ ਨਿਰਭਯਾ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ 4 ਦੋਸ਼ੀਆਂ ਖ਼ਿਲਾਫ਼ ਮੌਤ ਦਾ ਵਾਰੰਟ ਜਾਰੀ ਕੀਤਾ ਸੀ। ਇਨ੍ਹਾਂ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਫੈਸਲੇ ਨੂੰ ਲੈ ਕੇ ਪਟਿਆਲਾ ਦੀਆਂ ਕੰਮਕਾਜੀ ਮਹਿਲਾਵਾਂ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਫ਼ੈਸਲੇ ਦਾ ਉਹ ਸਵਾਗਤ ਕਰਦੀਆਂ ਹਨ ਪਰ ਇਸ ਫ਼ੈਸਲੇ ਵਿੱਚ ਦੇਰੀ ਹੋਈ ਹੈ, ਇੰਨੀ ਦੇਰੀ ਨਹੀਂ ਹੋਣੀ ਚਾਹੀਦੀ ਸੀ। ਇਸ ਫੈਸਲੇ ਤੋਂ ਬਾਅਦ ਮਹਿਲਾਵਾਂ ਕਿਤੇ ਨਾ ਕਿਤੇ ਸੰਤੁਸ਼ਟ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹੋ ਜਿਹੇ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ ਤਾਂ ਜੋ ਇਹੋ ਜਿਹੀਆਂ ਘਟਨਾਵਾਂ ਨਾ ਵਾਪਰਣ ਤੋਂ ਰੋਕਿਆ ਜਾ ਸਕੇ।