ਭਾਰਤ ਬੰਦ: ਚੰਡੀਗੜ੍ਹ 'ਚ ਵਕੀਲਾਂ ਨੇ ਬੰਦ ਰੱਖਿਆ ਕੰਮ
ਚੰਡੀਗੜ੍ਹ: ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਹਰਿਆਣਾ ਅਤੇ ਰਾਜਸਥਾਨ ਦੇ ਇਲਾਕਿਆਂ ਦੇ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲਿਆ। ਉੱਥੇ ਹੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਵੀ ਵਰਕ ਸਸਪੈਂਡ ਰਿਹਾ। ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਜੋਲੀ ਨੇ ਕਿਹਾ ਕਿ ਸਮਰਥਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਸ਼ੁਰੂ ਤੋਂ ਹੀ ਖੜ੍ਹੇ ਹਨ ਅਤੇ ਲਗਾਤਾਰ ਰੋਜ਼ ਜ਼ਿਲ੍ਹਾ ਅਦਾਲਤ ਦੇ ਵਿੱਚ ਵਕੀਲ ਕਿਸਾਨਾਂ ਦੇ ਸਮਰਥਨ ਵਿੱਚ ਹਨ।