ਵਰਲਡ ਕੈਂਸਰ ਕੇਅਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 5 ਵੀਲਚੇਅਰ ਭੇਂਟ - ਡਾ. ਧਰਮਿੰਦਰ ਢਿੱਲੋਂ
ਸ੍ਰੀ ਆਨੰਦਪੁਰ ਸਾਹਿਬ: ਕੁਲਵੰਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਚੱਲ ਰਹੀ, ਵਰਲਡ ਕੈਂਸਰ ਕੇਅਰ (World Cancer Care) ਸੰਸਥਾ ਮਾਨਵਤਾ ਦੀ ਸੇਵਾ ਦੇ ਲਈ ਲਗਾਤਾਰ ਯਤਨਸ਼ੀਲ ਹੈ। ਅੱਜ ਇਸ ਸੰਸਥਾ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਵ੍ਹੀਲਚੇਅਰ ਭੇਂਟ ਕਰ ਕੇ ਮਾਨਵਤਾ ਦੀ ਸੇਵਾ ਦੇ ਕਾਰਜ ਨੂੰ ਹੋਰ ਅੱਗੇ ਤੋਰਿਆ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਰਲਡ ਕੈਂਸਰ ਕੇਅਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉੱਥੇ ਇਸ ਮੌਕੇ ‘ਤੇ ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਪੁੱਜੇ ਡਾ. ਧਰਮਿੰਦਰ ਢਿੱਲੋਂ ਦਾ ਸਨਮਾਨ ਵੀ ਕੀਤਾ ਗਿਆ।