ਹਾਥਰਸ ਵਿੱਚ ਦਲਿਤ ਕੁੜੀ ਨਾਲ ਵਾਪਰੀ ਘਟਨਾ ਦੇ ਰੋਸ਼ ਵਜੋਂ ਗੁਰਦਾਸਪੁਰ ਵਿੱਚ ਜਥੇਬੰਦੀਆਂ ਨੇ ਫੂਕਿਆਂ ਯੋਗੀ ਦਾ ਪੁਤਲਾ - ਪੀੜਤ ਪਰਿਵਾਰ ਨੂੰ ਇਨਸਾਫ਼ ਨਾ
ਗੁਰਦਾਸਪੁਰ: ਹਾਥਰਸ ਵਿੱਚ ਦਲਿਤ ਕੁੜੀ ਨਾਲ ਵਾਪਰੀ ਘਟਨਾ ਦੇ ਰੋਸ਼ ਵਜੋਂ ਗੁਰਦਾਸਪੁਰ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਦਾ ਪੁਤਲਾ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਪੂਰੇ ਦੇਸ਼ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।