PG ਦੇ ਰੂਮ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ - ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ
ਜਲੰਧਰ: ਫਗਵਾੜਾ ਦੇ ਨਜ਼ਦੀਕੀ ਪਿੰਡ (The nearest village to Phagwara) ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਜਿਸ ਦੀ ਸੂਚਨਾ ਮਿਲਦੇ ਸਾਰ ਚੌਂਕੀ ਇੰਚਾਰਜ ਚਹੇੜੂ ਬਲਬੀਰ ਸਿੰਘ ਵਲੋਂ ਮੌਕੇ ‘ਤੇ ਪਹੁੰਚ ਲਾਸ਼ ਨੂੰ ਕਬਜੇ ‘ਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 28 ਸਾਲ ਦੀ ਹੈ ਜੋ ਗੰਢਵਾ ਕਲੋਨੀ ਦਾ ਰਹਿਣ ਵਾਲਾ ਹੈ। ਦੂਜੇ ਪਾਸੇ ਮ੍ਰਿਤਕ ਦੇ ਭਰਾ ਨੇ ਕਿਹਾ ਕਿ ਉਹ ਆਪਣੇ ਸਰੀਰ ‘ਤੇ ਲੱਗੀਆਂ ਸੱਟਾਂ ਕਰਕੇ ਕਾਫ਼ੀ ਪ੍ਰੇਸ਼ਾਨ ਸੀ ਅਤੇ ਪਿਛਲੇ ਲੰਬੇ ਸਮੇਂ ਤੋਂ ਤਣਾਅ ‘ਚ ਸੀ।