ਨੌਕਰੀ ਤੋਂ ਕੱਢੇ ਜਾਣ ਕਰਕੇ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ - ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
ਲੁਧਿਆਣਾ: ਸਾਹਨੇਵਾਲ ਤੋਂ ਇਕ ਵਿਅਕਤੀ ਵੱਲੋਂ ਨੌਕਰੀ ਤੋਂ ਕੱਢੇ ਜਾਣ ਕਰਕੇ ਨਹਿਰ 'ਚ ਛਾਲ ਮਾਰਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਇੱਕ ਨਿੱਜੀ ਬੈਂਕ ਦੇ ਵਿੱਚ ਕੰਮ ਕਰਦਾ ਸੀ 'ਤੇ ਲੌਕਡਾਊਨ ਕਰਕੇ ਬੈਂਕ ਵੱਲੋਂ ਸਿਰਫ ਅੱਧੇ ਹੀ ਮੁਲਾਜ਼ਮਾਂ ਨਾਲ ਕੰਮ ਕਰਨ ਕਰਕੇ, ਉਸ ਨੂੰ ਨੌਕਰੀ ਛੱਡ ਦੇਣ ਲਈ ਕਹਿ ਦਿੱਤਾ ਗਿਆ ਸੀ। ਇਸ ਕਰਕੇ ਉਸ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਇੱਕ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀ ਹੈ। ਸਾਹਨੇਵਾਲ ਦੇ ਐਸਐਚਓ ਨੇ ਦੱਸਿਆ ਕਿ ਨੌਕਰੀ ਤੋਂ ਕੱਢੇ ਜਾਣ ਕਰਕੇ ਉਹ ਪ੍ਰੇਸ਼ਾਨ ਸੀ ਤੇ ਪੁਲਿਸ ਵੱਲੋਂ ਮਾਮਲੇ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।