ਹੱਥ ਵਿੱਚ ਨਸ਼ੇ ਦਾ ਟੀਕਾ ਫੜੇ ਨਸ਼ੇੜੀ ਨੌਜਵਾਨ ਦੀ ਵੀਡੀਓ ਵਾਇਰਲ, ਸਵਾਲਾਂ ਵਿੱਚ ਪ੍ਰਸ਼ਾਸਨ - amritsar latest news
ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ੇ ਤਸਕਰਾਂ ਖਿਲਾਫ ਵੱਡੀਆਂ ਵੱਡੀਆਂ ਕਾਰਵਾਈ ਕਰਨ ਦਾ ਦਾਅਵਾ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਸੋਸ਼ਲ ਮੀਡੀਆ ਉੱਤੇ ਆਏ ਦਿਨ ਨਸ਼ੇ ਵਿੱਚ ਧੁੱਤ ਨੌਜਵਾਨਾਂ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸੇ ਤਰ੍ਹਾਂ ਹੀ ਇੱਕ ਹੋਰ ਨੌਜਲਾਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਮਕਬੂਲ ਪੂਰਾ ਇਲਾਕੇ ਦੀ ਦੱਸੀ ਜਾ ਰਹੀ ਹੈ। ਇਸ ਵੀਡੀਓ ਵਿੱਚ ਇੱਕ ਨੌਜਵਾਨ ਦਿਖਾਈ ਦੇ ਰਿਹਾ ਹੈ ਜਿਸ ਦੇ ਹੱਥ ਵਿੱਚ ਨਸ਼ੇ ਦਾ ਟੀਕਾ ਹੈ। ਉਹ ਇਹ ਕਹਿ ਰਿਹਾ ਹੈ ਕਿ ਨਸ਼ੇ ਨੂੰ ਉਹ ਮਕਬੂਲ ਇਲਾਕੇ ਚੋਂ ਲਿਆਂਦਾ ਹੈ ਜਿੱਥੇ ਮਾਂ ਅਤੇ ਧੀ ਨਸ਼ਾ ਵੇਚਦੀਆਂ ਹਨ। ਪਿਛਲੇ ਦੋ ਤੋਂ ਤਿੰਨ ਮਹੀਨੇ ਤੋਂ ਨਸ਼ਾ ਲਿਆ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਗਈ। ਈਟੀਵੀ ਭਾਰਤ ਇਸ ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।