ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਨੌਜਵਾਨ ਨੇ ਗਾਇਆ ਗੀਤ - ਮਾਨਸਾ ਦੀ ਅਨਾਜ ਮੰਡੀ ’ਚ ਅੰਤਿਮ ਅਰਦਾਸ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਦੀ ਅਨਾਜ ਮੰਡੀ ’ਚ ਅੰਤਿਮ ਅਰਦਾਸ ਕੀਤੀ ਜਾਵੇਗੀ। ਇਸ ਦੌਰਾਨ ਵੱਡੀ ਗਿਣਤੀ ’ਚ ਲੋਕ ਪਹੁੰਚ ਰਹੇ ਹਨ। ਇਸ ਦੌਰਾਨ ਨੌਜਵਾਨਾਂ ਵੱਲੋਂ ਦਸਤਾਰ ਅਤੇ ਪੌਂਦਿਆ ਦਾ ਲੰਗਰ ਲਗਾਇਆ ਗਿਆ ਹੈ। ਉੱਥੇ ਹੀ ਇਕ ਨੌਜਵਾਨ ਵੱਲੋਂ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਗੀਤ ਗਾਇਆ ਹੈ। ਕਾਬਿਲੇਗੌਰ ਹੈ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।