ਯੂਥ ਅਕਾਲੀ ਦਲ ਨੇ ਪੀਐਮ ਦਾ ਫੂਕਿਆ ਪੁਤਲਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ
ਲੁਧਿਆਣਾ: ਯੂਥ ਅਕਾਲੀ ਦਲ ਨੇ ਅੱਜ ਲੁਧਿਆਣਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ। ਇਸ ਦੌਰਾਨ ਵੱਡੀ ਤਦਾਦ ਵਿੱਚ ਅਕਾਲੀ ਦਲ ਦੇ ਵਰਕਰ ਇਕੱਠੇ ਹੋਏ ਯੂਥ ਅਕਾਲੀ ਦਲ ਲੁਧਿਆਣਾ ਤੋਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿੱਚ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਕਿਸਾਨ ਹਿਤੈਸ਼ੀ ਹੋਣ ਦੇ ਡਰਾਮੇ ਕਰ ਰਹੀ ਹੈ ਜਦੋਂ ਕਿ ਕਾਂਗਰਸੀ ਆਗੂ ਦਿੱਲੀ ਵਿੱਚ ਜੰਤਰ-ਮੰਤਰ ਧਰਨੇ ਦੇ ਦੌਰਾਨ ਪ੍ਰਿਅੰਕਾ ਗਾਂਧੀ ਨਾਲ ਜਾ ਕੇ ਬੈਠਕਾਂ ਕਰਦੇ ਹਨ।