ਫ਼ਰੀਦਕੋਟ: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ - ਲੱਦਾਖ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਫਰੀਦਕੋਟ: ਭਾਰਤ-ਚੀਨ ਸਰਹੱਦ ਤੇ ਹਿੰਸਕ ਝੜਪ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਨੂੰ ਯਾਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼ਹਿਰ ਦੇ ਸ਼ਹੀਦਾਂ ਵਾਲੇ ਚੌਕ ਵਿੱਚ ਸ਼ਹੀਦਾਂ ਜਵਾਨਾਂ ਦੀਆਂ ਤਸਵੀਰਾਂ ਤੇ ਫੁੱਲ ਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਅਤੇ ਸਾਨੂੰ ਫ਼ਖਰ ਹੈ ਕਿ ਸਾਡੇ ਦੇਸ਼ ਵਿੱਚ ਅਜਿਹੇ ਵੀਰ ਯੋਧੇ ਹੁੰਦੇ ਹਨ ਕਿ ਜੋ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਹੋਇਆਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ।