ਪੰਜਾਬ

punjab

ETV Bharat / videos

ਅਮਿਤ ਸ਼ਾਹ ਦਾ ਚੰਡੀਗੜ੍ਹ ਦੌਰਾ, ਯੂਥ ਕਾਂਗਰਸ ਚੰਡੀਗੜ੍ਹ ਦੇ ਉਪ ਪ੍ਰਧਾਨ ਲੁਬਾਣਾ ਗ੍ਰਿਫਤਾਰ - Amit Shah in Chandigarh today for conclave on drugs

By

Published : Jul 30, 2022, 10:35 AM IST

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਅਮਿਤ ਸ਼ਾਹ ਅੱਜ ਚੰਡੀਗੜ੍ਹ 'ਚ 'ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ ਵਿਸ਼ੇ 'ਤੇ ਰਾਸ਼ਟਰੀ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਚੰਡੀਗੜ੍ਹ ਪ੍ਰਦੇਸ਼ ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀਪਕ ਲੁਬਾਣਾ ਨੂੰ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਸਵੇਰੇ ਘਰੋਂ ਹੀ ਹਿਰਾਸਤ 'ਚ ਲੈ ਲਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅਮੀਤ ਸ਼ਾਹ ਨਾਲ ਮਿਲਣ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਪੁਲਿਸ ਦੀ ਟੀਮ ਘਰੋਂ ਲੈ ਕੇ ਜਾ ਰਹੀ ਹੈ। ਕੀ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦਾ ਵੀ ਹੱਕ ਨਹੀਂ ਹੈ।

ABOUT THE AUTHOR

...view details