ਯੂਥ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਫੁਕਿਆ ਪੰਜਾਬ ਸਰਕਾਰ ਪੁਤਲਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਦੁਨੀਆ ਤੋਂ ਅਲਵਿਦਾ
ਫਰੀਦਕੋਟ: ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਦੁਨੀਆ ਤੋਂ ਅਲਵਿਦਾ ਕਹਿ ਜਾਣ ਤੋਂ ਬਾਅਦ ਜਿੱਥੇ ਉਸ ਦੇ ਚੇਹਤਿਆਂ ਤੇ ਕਾਂਗਰਸ ਪਾਰਟੀ ਵੱਲੋਂ ਰੋਸ ਵਜੋ ਕੈਡਲ ਮਾਰਚ ਕੱਢੇ ਗਏ ਅਤੇ ਪੰਜਾਬ ਸਰਕਾਰ ਤੋਂ ਇਨਸਾਫ਼ ਮੰਗ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਯੂਥ ਕਾਂਗਰਸ ਵੱਲੋਂ ਫ਼ਰੀਦਕੋਟ ਵਿੱਚ ਇੱਕਠੇ ਹੋ ਕੇ ਪੈਦਲ ਮਾਰਚ ਕਰ ਪੰਜਾਬ ਸਰਕਾਰ ਦਾ ਪੁਤਲਾ ਫੂਕ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਵਾਪਰੀ ਹੈ। ਇਹ ਪੰਜਾਬ ਸਰਕਾਰ ਦੀ ਬਹੁਤ ਵੱਡੀ ਨਲਾਇਕੀ ਹੈ ਜਿਸ ਨੇ ਸਿੱਧੂ ਦੀ ਸੁਰੱਖਿਆ ਵਾਪਸ ਲੈਕੇ ਇਹ ਕਤਲ ਹੋਣ ਚ ਅਪਰਾਧੀਆ ਦੀ ਇਕ ਤਰ੍ਹਾਂ ਨਾਲ ਮਦਦ ਕੀਤੀ ਹੈ। ਉਨਾ ਕਿਹਾ ਕਿ ਸਰਕਾਰ ਜਲਦ ਇਸ ਸਾਰੀ ਘਟਨਾ ਨੂੰ ਸਾਹਮਣੇ ਲੇਕੇ ਆਵੇ ਜਲਦ ਤੋਂ ਜਲਦ ਬਣਦੀ ਕਾਰਵਾਈ ਕੀਤੀ ਜਾਵੇ।