ਯੂਥ ਕਾਂਗਰਸ ਅਤੇ ਦਲਿਤ ਭਾਈਚਾਰੇ ਵੱਲੋਂ ਕੀਤਾ ਜਾਵੇਗਾ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਉ
ਪਟਿਆਲਾ: ਯੂ.ਪੀ. ਦੇ ਹਾਥਰਸ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਸਬੰਧ ਵਿੱਚ ਪੰਜਾਬ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਬਨੀ ਖਹਿਰਾ ਨੇ ਚਿਤਾਵਨੀ ਦਿੰਦੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਉ ਜਲੰਧਰ ਵਿਖੇ ਪੰਜਾਬ ਯੂਥ ਕਾਂਗਰਸ ਅਤੇ ਦਲਿਤ ਭਾਈਚਾਰੇ ਵੱਲੋਂ ਸਾਂਝੇ ਤੌਰ ਤੇ 14 ਅਕਤੂਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂ.ਪੀ. ਦੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੋਣ ਕਰਕੇ ਉਨ੍ਹਾਂ ਚੁੱਪੀ ਧਾਰੀ ਰੱਖੀ। ਉਨ੍ਹਾਂ ਦਾ ਕਹਿਣਾ ਹੈ ਕਿ ਚੁੱਪੀ ਨੂੰ ਤੜਵਾਉਣ ਦੇ ਲਈ ਪੰਜਾਬ ਯੂਥ ਕਾਂਗਰਸ ਅਤੇ ਦਲਿਤ ਸਮਾਜ ਦੇ ਵੱਲੋਂ ਸਾਂਝੇ ਤੌਰ 'ਤੇ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਕੋਠੀ ਦਾ ਘਿਰਾਉ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਜਾਵੇਗਾ।