ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਨਾਲ 20 ਸਾਲਾ ਨੌਜਵਾਨ ਦੀ ਮੌਤ - ਨਸ਼ੇ ਦੀ ਓਵਰਡੋਜ਼
ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੰਮ੍ਰਿਤਸਰ ਵਿਖੇ ਨਸ਼ੇ ਦੀ ਓਵਰਡੋਜ਼ ਨੇ 20 ਸਾਲਾ ਨੌਜਵਾਨ ਦੀ ਜਾਨ ਲੈ ਲਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਵਿਕਾਸ ਪਿਛਲੇ 5 ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਉਨ੍ਹਾਂ ਦੱਸਿਆਂ ਕਿ ਸੋਮਵਾਰ ਸਵੇਰੇ ਨਸ਼ੇ ਦਾ ਟੀਕਾ ਲਗਾਉਣ ਕਰਨ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਘਰ ਵਿੱਚ ਗ਼ਰੀਬੀ ਹੋਣ ਕਰ ਕੇ ਇਲਾਕਾ ਨਿਵਾਸੀਆਂ ਨੇ ਪੈਸੇ ਇਕੱਠੇ ਕਰ ਕੇ ਦਿੱਤੇ, ਤਾਂ ਕਿ ਮ੍ਰਿਤਕ ਵਿਕਾਸ ਦਾ ਅੰਤਿਮ ਸਸਕਾਰ ਹੋ ਸਕੇ।