ਨੌਜਵਾਨਾਂ ਨੇ ਮੂਸੇਵਾਲਾ ਨੂੰ ਸਮਰਪਿਤ ਕੱਢਿਆ ਕੈਂਡਲ ਮਾਰਚ , ਕਹੀਆਂ ਇਹ ਗੱਲਾਂ - ਨੌਜਵਾਨਾਂ ਨੇ ਮੂਸੇਵਾਲਾ ਨੂੰ ਕੈਂਡਲ ਮਾਰਚ ਕੱਢ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ: ਬਾਬਾ ਦੀਪ ਸਿੰਘ ਲੋਕ ਸੇਵਾ ਸੋਸਾਇਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਗਿਆ ਹੈ ਅਤੇ ਉਸਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪ੍ਰਸ਼ੰਸਕਾਂ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਇਹ ਘਾਟਾ ਕਦੇ ਪੂਰਾ ਨਹੀਂ ਹੋਣਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿੱਧੂ ਮੂਸੇਵਾਲੇ ਨੂੰ ਕਦੇ ਭੁੱਲ ਨਹੀਂ ਸਕਦੇ ਤੇ ਖਾਸ ਕਰ ਪੰਜਾਬੀ ਗਾਇਕੀ ਅਤੇ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਦੇ ਜਾਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲ ਨੂੰ ਸ਼ਰੇਆਮ ਬਾਜ਼ਾਰ ਵਿੱਚ ਗੋਲੀਆਂ ਮਾਰ ਕੇ ਕਾਤਲ ਫਰਾਰ ਹੋ ਜਾਂਦੇ ਹਨ ਅਸੀਂ ਇਸ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕਰਦੇ ਹਾਂ ਤੇ ਪੰਜਾਬ ਸਰਕਾਰ ਨੂੰ ਸੰਦੇਸ਼ ਦਿੰਦੇ ਹਾਂ ਕਿ ਨੌਜਵਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੇ ਕਾਤਲਾਂ ਨੂੰ ਕਾਬੂ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਲੇਰ ਇਨਸਾਨ ਸੀ ਅਤੇ ਹੋ ਸਕਦਾ ਹੈ ਇਸਦੇ ਦਾ ਹੀ ਉਸਨੂੰ ਇਸਦਾ ਖਮਿਆਜਾ ਭੁਗਣਤਾ ਪਿਆ ਹੈ।