ਅਗਨੀਪਥ ਯੋਜਨਾ ਖ਼ਿਲਾਫ਼ ਨੌਜਵਾਨਾਂ ਦਾ ਫੁੱਟਿਆ ਗੁੱਸਾ, ਕੇਂਦਰ ਨੂੰ ਸੁਣਾਈਆਂ ਖਰੀਆਂ-ਖਰੀਆਂ!
ਰੂਪਨਗਰ: ਭਾਰਤ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਅਗਨੀਪੱਥ ਸਕੀਮ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੂਰੇ ਭਾਰਤ ਵਿੱਚ ਇਸ ਸਕੀਮ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਵੱਲੋਂ ਭਾਰਤ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਨੌਜਵਾਨਾਂ ਵੱਲੋਂ ਪੰਜ ਪਿਆਰਾ ਪਾਰਕ ਵਿੱਚ ਇਕੱਠੇ ਹੋਕੇ ਸ਼ਹਿਰ ਵਿਚ ਦੀ ਰੈਲੀ ਕੱਢਦੇ ਹੋਏ ਚਰਨ ਗੰਗਾ ਪੁੱਲ ’ਤੇ ਜਾਮ ਲਗਾਇਆ ਗਿਆ। ਰੋਸ ਪ੍ਰਦਰਸ਼ਨ ਦੇ ਚੱਲਦੇ ਦੋਵਾਂ ਪਾਸੇ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਰੁਕਣਾ ਪਿਆ। ਇਸ ਦੌਰਾਨ ਪੁਲਿਸ ਵੀ ਮੌਕੇ ’ਤੇ ਮੌਜੂਦ ਰਹੀ ਅਤੇ ਸ਼ਾਂਤੀ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ DSP ਅਜੈ ਸਿੰਘ ਦੇ ਗੱਲਬਾਤ ਕਰਨ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਇਕ ਮੰਗ ਪੱਤਰ ਦੇ ਕੇ ਆਪਣਾ ਧਰਨਾ ਸਮਾਪਤ ਕਰ ਦਿੱਤਾ।