ਮੂਸੇਵਾਲਾ ਦੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈਕੇ ਨੌਜਵਾਨਾਂ ਵੱਲੋਂ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - Youths protest against maan government in Bathinda demanding arrest of Moosewala killers
ਬਠਿੰਡਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈਕੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਬਠਿੰਡਾ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਨੇ ਸੜਕਾਂ ਤੇ ਆ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨਕ ਕੀਤਾ। ਉੱਥੇ ਹੀ ਉਨ੍ਹਾਂ ਵੱਲੋਂ ਮੂਸੇਵਾਲਾ ਦੇ ਕਾਤਲਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਸ ਦੌਰਾਨ ਨੌਜਵਾਨਾਂ ਵੱਲੋਂ ਮੂਸੇਵਾਲਾ ਨੂੰ ਸਮਰਪਿਤ ਕੈਂਡਲ ਮਾਰਚ ਵੀ ਕੱਢਿਆ ਗਿਆ ਹੈ।ਪ੍ਰਦਰਸ਼ਨਕਾਰੀ ਨੇ ਨੌਜਵਾਨਾਂ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ ਲੈਕੇ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।