ਅਗਨੀਪਥ ਯੋਜਨਾ ਖ਼ਿਲਾਫ਼ ਨੌਜਵਾਨਾਂ ਨੇ ਘੇਰਿਆ ਡੀਸੀ ਦਫ਼ਤਰ - ਨੌਜਵਾਨਾਂ ਦਾ ਸ਼ੋਸ਼ਣ
ਬਠਿੰਡਾ: ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਦੇ ਵਿਰੋਧ 'ਚ ਅੱਜ ਵੱਡੀ ਗਿਣਤੀ 'ਚ ਇਕੱਠੇ ਹੋਏ ਨੌਜਵਾਨਾਂ ਵਲੋਂ ਮਿੰਨੀ ਸਕੱਤਰੇਤ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਇਕੱਠੇ ਹੋਏ ਨੌਜਵਾਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਜੋ ਤਿੰਨ ਸੈਨਾਵਾਂ ਵਿੱਚ ਠੇਕਾ ਭਰਤੀ ਕੀਤੀ ਜਾਵੇਗੀ, ਇਸ ਦਾ ਸਖ਼ਤ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਇਹ ਯੋਜਨਾ ਰੱਦ ਨਾ ਕੀਤੀ ਤਾਂ ਇਸ ਯੋਜਨਾ ਨਾਲ ਜਿਥੇ ਨੌਜਵਾਨਾਂ ਦਾ ਸ਼ੋਸ਼ਣ ਹੋਵੇਗਾ ਉੱਥੇ ਸੀ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਵੀ ਬਹੁਤੇ ਲਾਭ ਭੱਤੇ ਨਹੀਂ ਮਿਲਣਗੇ। ਨੌਜਵਾਨ ਭਾਰਤ ਸਭਾ ਦੇ ਆਗੂਆਂ ਦਾ ਕਹਿਣਾ ਸੀ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਸਕੀਮ ਰੱਦ ਨਾ ਕੀਤੀ ਤਾਂ ਆਉਂਦੇ ਦਿਨਾਂ 'ਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।