ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਹਲਕੇ ਚ ਕੀਤਾ ਧੰਨਵਾਦੀ ਦੌਰਾ - ਟਰਾਂਸਪੋਰਟ ਮਾਫੀਆ ਨੂੰ ਖ਼ਤਮ ਕਰਨ ਲਈ ਲਗਾਤਾਰ ਮੀਟਿੰਗਾਂ
ਤਰਨਤਾਰਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਹਲਕੇ ਦੇ ਵੱਖ ਵੱਖ ਪਿੰਡਾਂ ’ਚ ਧੰਨਵਾਦੀ ਦੌਰਾ ਕੀਤਾ। ਇਸ ਦੌਰਾਨ ਹਲਕੇ ਦੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਦੇ ਪਿਆਰ ਸਦਕਾ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਵਿਚ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਵਿਚੋਂ ਟਰਾਂਸਪੋਰਟ ਮਾਫੀਆ ਨੂੰ ਖ਼ਤਮ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੱਟੀ ਨਿਵਾਸੀਆਂ ਨੂੰ ਸਰਕਾਰੀ ਦਫਤਰਾਂ ਵਿਚ ਕੋਈ ਪਰੇਸ਼ਾਨੀ ਆਉਂਦੀ ਹੈ ਉਹ ਵੀ ਪਹਿਲ ਦੇ ਅਧਾਰ ’ਤੇ ਹੱਲ ਕੀਤੀ ਜਾਵੇਗੀ।
Last Updated : Feb 3, 2023, 8:21 PM IST