ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ, ਮਾਂ ਦਾ ਹੋਇਆ ਬਚਾਅ - road accident in ludhiana
ਲੁਧਿਆਣਾ: ਖੰਨਾ ਜੀਟੀ ਰੋਡ ’ਤੇ ਖਾਲਸਾ ਪੈਟਰੋਲ ਪੰਪ ਨੇੜੇ ਐਕਟਿਵਾ ਅਤੇ ਟਰੱਕ ਦੀ ਆਪਸ ਚ ਟੱਕਰ ਹੋ ਗਈ ਜਿਸ ਕਾਰਨ ਭਿਆਨਕ ਹਾਦਸਾ ਵਾਪਰਿਆ। ਇਹ ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ’ਚ ਮ੍ਰਿਤਕਾਂ ਦੀ ਮਾਂ ਦਾ ਬਚਾਅ ਹੋ ਗਿਆ। ਹਾਦਸੇ ਸਬੰਧੀ ਮ੍ਰਿਤਕਾਂ ਦੇ ਰਿਸ਼ਤੇਦਾਰ ਅਤੇ ਏ.ਐੱਸ.ਆਈ ਜਗਦੇਵ ਸਿੰਘ ਨੇ ਦੱਸਿਆ ਕਿ ਕਮਲਜੀਤ ਕੌਰ ਖੰਨਾ ਐਕਟਿਵਾ ’ਤੇ ਆਪਣੇ ਦੋ ਲੜਕਿਆਂ ਨਾਲ ਕਿਸੇ ਧਾਰਮਿਕ ਪ੍ਰੋਗਰਾਮ 'ਚ ਸ਼ਾਮਿਲ ਹੋਣ ਲਈ ਭੱਟੀਆਂ ਪਿੰਡ ਵੱਲ ਜਾ ਰਹੀ ਸੀ। ਜੀਟੀ ਰੋਡ ਤੇ ਖਾਲਸਾ ਪੈਟਰੋਲ ਪੰਪ ਕੋਲ ਇਕ ਟਰੱਕ ਦੇ ਡਰਾਈਵਰ ਨੇ ਪਿੱਛੋਂ ਐਕਟਿਵਾ ਨੂੰ ਲਪੇਟ 'ਚ ਲੈ ਲਿਆ। ਜਿਸ ਕਾਰਨ ਦੋਵੇਂ ਮੁੰਡਿਆਂ ਦੀ ਮੌਤ ਹੋ ਗਈ। ਜਦਕਿ ਐਕਟਿਵ ਚਲਾ ਰਹੀ ਔਰਤ ਦਾ ਬਚਾਅ ਹੋ ਗਿਆ। ਪੁਲਿਸ ਨੇ ਦੱਸਿਆ ਕਿ ਹਾਦਸੇ ਸਬੰਧੀ ਟਰੱਕ ਡਰਾਈਵਰ ਨੂੰ ਕਾਬੂ ਕਰ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:19 PM IST