ਯੂਕਰੇਨ ਤੋਂ ਆਏ ਵਿਦਿਆਰਥੀ ਭਵਿੱਖ ਨੂੰ ਲੈ ਕੇ ਚਿੰਤਤ, ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ - ਯੂਕਰੇਨ ਤੋਂ ਆਏ ਵਿਦਿਆਰਥੀ ਦੀ ਮੰਗ
ਲੁਧਿਆਣਾ: ਯੂਕਰੇਨ ਤੋਂ ਆਏ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ ਅਤੇ ਇਸ ਦੇ ਚੱਲਦੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਅੱਗੇ ਦੀ ਪੜ੍ਹਾਈ ਦੇ ਲਈ ਮੈਡੀਕਲ ਕਾਲਜਾਂ ਵਿੱਚ ਐਡਮੀਸ਼ਨ ਦਿੱਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਈਵੇਟ ਕਾਲਜਾਂ ਵਿਚ ਫੀਸਾਂ ਬਹੁਤ ਜ਼ਿਆਦਾ ਹਨ। ਉਥੇ ਹੀ ਇਸ ਮੌਕੇ 'ਤੇ ਪਹੁੰਚੇ ਵਿਧਾਇਕ ਮਦਨ ਲਾਲ ਬੱਗਾ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜਾਂ ਵਿੱਚ ਦਾਖਲਾ ਦਵਾਇਆ ਜਾਏਗਾ।
Last Updated : Feb 3, 2023, 8:21 PM IST