ਸਿਹਤ ਵਿਭਾਗ ਵੱਲੋਂ ਦੁਕਾਨਾਂ ਦੀ ਅਚਨਚੇਤ ਚੈਕਿੰਗ - Health Department teams at Amritsar
ਅੰਮ੍ਰਿਤਸਰ: ਨਵੀਂ ਬਣੀ ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ ਪੰਜਾਬ ਦੇ ਸਾਰੇ ਹੀ ਸਰਕਾਰੀ ਵਿਭਾਗ ਚੌਕਸ ਵਿਖਾਈ ਦੇ ਰਹੇ ਹਨ। ਅੰਮ੍ਰਿਤਸਰ ਵਿਖੇ ਸਿਹਤ ਵਿਭਾਗ ਵੱਲੋਂ ਵੱਖ ਵੱਖ ਦੁਕਾਨਾਂ ’ਤੇ ਮਿਲਾਵਟੀ ਚੀਜ਼ਾਂ ਨੂੰ ਲੈਕੇ ਚੈਕਿੰਗ ਕੀਤੀ ਗਈ। ਵਿਭਾਗ ਵੱਲੋਂ ਜ਼ਿਆਦਾਤਰ ਦੁੱਧ ਤੋਂ ਤਿਆਰ ਸਮਾਨ ਦੀ ਚੈਕਿੰਗ ਕੀਤੀ ਗਈ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਫੂਡ ਅਤੇ ਡਰੱਗ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਣਯੋਗ ਕਮਿਸ਼ਨਰ ਕੁਮਾਰ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹੇ ਦੇ ਬਜ਼ਾਰਾਂ ਵਿੱਚ ਦੁੱਧ ਤੋਂ ਤਿਆਰ ਪਦਾਰਥਾਂ ਖਾਸਕਰ ਦੇਸੀ ਘਿਓ ਦੇ ਸੈਂਪਲ ਲਏ ਗਏ ਹਨ ਕਿਉਕਿ ਦੇਸੀ ਘਿਓ ਦੀ ਕੀਮਤ ਲਗਭਗ 500 ਰੁਪਏ ਤੋਂ ਉਪਰ ਹੈ ਜਿਸਦੇ ਚਲਦੇ ਕੁਝ ਮੁਨਾਫਾਖੋਰ ਇਸ ਵਿਚ ਮਿਲਾਵਟ ਕਰ ਮੋਟੀ ਕਮਾਈ ਕਰਦੇ ਹਨ ਅਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਵੀ ਖਿਲਵਾੜ ਕਰਦੇ ਹਨ। ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮਿਲਾਵਟ ਸਾਹਮਣੇ ਆਈ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Last Updated : Feb 3, 2023, 8:21 PM IST