ਜਾਣੋ ਸਾਬਕਾ MC ਪਾਟੇ ਹੋਏ ਕੱਪੜਿਆਂ ’ਚ ਕਿਉਂ ਆਇਆ ਸੜਕਾਂ ’ਤੇ ? - ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ
ਬਠਿੰਡਾ: ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਤੋਂ ਪ੍ਰੇਸ਼ਾਨ ਬਠਿੰਡਾ ਦੇ ਪਰਸੂ ਰਾਮ ਨਗਰ ਚੌਕ ਵਿੱਚ ਅਨੋਖਾ ਪ੍ਰਦਰਸ਼ਨ (Unique protest in Bathinda against rising oil prices ) ਕੀਤਾ ਗਿਆ। ਫਟੇ ਹੋਏ ਕੱਪੜਿਆਂ ਵਿੱਚ ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਾਬਕਾ ਐਮਸੀ ਵਿਜੇ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੇ ਲੋਕਾਂ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕ ਪਾਟੇ ਹੋਏ ਕੱਪੜੇ ਪਾਉਣ ਲਈ ਮਜ਼ਬੂਰ ਹਨ ਕਿਉਂਕਿ ਉਹ ਜਾਂ ਖਾਣਾ ਖਾ ਸਕਦੇ ਹਨ ਜਾਂ ਚੰਗੇ ਕੱਪੜੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਸੜਕਾਂ ’ਤੇ ਉਤਰਨਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਕਿਉਂਕਿ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਨਹੀਂ ਸੁਣ ਰਹੀ।
Last Updated : Feb 3, 2023, 8:20 PM IST