ਕਾਂਗਰਸ ਦੀ ਹਾਰ ’ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਨੇ ਮਨਾਈ ਖ਼ੁਸ਼ੀ
ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) 2022 ਵਿੱਚ ਕਾਂਗਰਸ ਅਤੇ ਬਠਿੰਡਾ ਤੋਂ ਵਿਧਾਇਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (MLA Finance Minister Manpreet Singh Badal) ਨੂੰ ਮਿਲੀ ਕਰਾਰੀ ਹਾਰ ‘ਤੇ ਪੰਜਾਬ ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਾਂ (Punjab UT Employees and pensioners) ਵੱਲੋਂ ਖੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ। ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਮੇਘ ਸਿੰਘ ਸਿੱਧੂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸੀਂ ਆਪਣੀ ਹੱਕੀ ਮੰਗਾਂ ਲਈ ਵਾਰ-ਵਾਰ ਕਾਂਗਰਸ ਦੀ ਜ਼ਾਲਮ ਸਰਕਾਰ ਨੂੰ ਬੇਨਤੀ ਕਰਦੇ ਰਹੇ, ਪਰ ਉਨ੍ਹਾਂ ਨੇ ਸਾਡੀ ਇੱਕ ਵਾਰ ਨਹੀਂ ਸੁਣ ਅਤੇ ਸਾਨੂੰ ਵੇਖ ਕੇ ਆਣਵੇਖਿਆ ਕੀਤਾ ਗਿਆ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਏਕਾ ਕਰਕੇ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਅੱਜ ਆਮ ਆਦਮੀ ਪਾਰਟੀ (Aam Aadmi Party) ਦੀ ਪੰਜਾਬ ਅੰਦਰ ਸਰਕਾਰ ਬਣਨ ਜਾ ਰਹੀ ਹੈ।
Last Updated : Feb 3, 2023, 8:19 PM IST