ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ: ਜ਼ਿਲ੍ਹੇ ’ਚ ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜਲ ਸਪਲਾਈ ਮੈਨੇਜਮੈਂਟ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿਛਲੇ 13 ਸਾਲਾਂ ਤੋਂ ਠੇਕਾ ਮੁਲਾਜ਼ਮ ਵਜੋਂ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ ਹੈ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਉਨ੍ਹਾਂ ਦੀ ਤਨਖਾਹ ਰੋਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਨਵੀਂ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਜੋ ਉਨ੍ਹਾਂ ਵੱਲੋਂ 25,000 ਨੌਕਰੀਆਂ ਦੀ ਗੱਲ ਆਖੀ ਗਈ ਹੈ ਉਹ ਨੌਕਰੀਆਂ ਪੱਕੀਆਂ ਅਤੇ ਰੈਗੂਲਰ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਣ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ ਤਿੱਖਾ ਸੰਘਰਸ਼ ਕਰਨਗੇ।
Last Updated : Feb 3, 2023, 8:20 PM IST