ਸ਼ਹੀਦ-ਏ-ਆਜ਼ਮ ਨੂੰ ਸ਼ਹੀਦ ਦੇ ਦਰਜੇ ਨੂੰ ਲੈ ਕੇ ਭਗਵੰਤ ਮਾਨ ਤੋਂ ਕੀ ਹੈ ਆਸ? - ਭਗਵੰਤ ਮਾਨ ਨੇ ਖਟਕੜ ਕਲਾਂ
ਲੁਧਿਆਣਾ: ਮੁੱਖ ਮੰਤਰੀ ਦੇ ਅਹੁਦੇ ਦੇ ਲਈ ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕ ਲਈ ਹੈ। ਇਸ ਦੇ ਨਾਲ ਹੀ ਉਹ ਪੰਜਾਬ ਦੇ ਨਵੇਂ ਸੀਐੱਮ ਬਣ ਗਏ ਹਨ। ਸਹੁੰ ਚੁੱਕ ਦੇ ਨਾਲ ਭਗਵੰਤ ਮਾਨ 16ਵੀਂ ਵਿਧਾਨ ਸਭਾ ਦੇ ਮੁੱਖ ਮੰਤਰੀ ਬਣ ਗਏ ਹਨ। ਸ਼ਹੀਦ ਦੀ ਧਰਤੀ ਨੂੰ ਸਰਕਾਰ ਦੀ ਸ਼ੁਰੂਆਤ ਕੀਤੀ ਗਈ ਹੈ। ਉਥੇ ਹੀ ਦੂਜੇ ਪਾਸੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕੀ ਹੈ ਜੋ ਕਿ ਇੱਕ ਚੰਗੀ ਗੱਲ ਹੈ ਪਰ ਇਸ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਹੋਰ ਵੀ ਵਧ ਜਾਂਦੀ ਹੈ। ਪ੍ਰੋਫੈਸਰ ਜਗਮੋਹਨ ਸਿੰਘ ਨੇ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਨਸੀਹਤ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮ ਪਾਰਟੀ ਨੂੰ ਇੰਨਾ ਵੱਡਾ ਇਕੱਠ ਕਰਨ ਦੀ ਲੋੜ ਨਹੀਂ ਸੀ ਜੋਸ਼ ਵਿੱਚ ਆ ਕੇ ਆਮ ਆਦਮੀ ਪਾਰਟੀ ਵੱਡਾ ਪ੍ਰੋਗਰਾਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਲੋਕਾਂ ਨੂੰ ਉਨ੍ਹਾਂ ਦੀ ਜਵਾਬਦੇਹੀ ਹੋਰ ਵਧ ਜਾਵੇਗੀ।
Last Updated : Feb 3, 2023, 8:19 PM IST