ਵਿਧਾਇਕ ਦਿਨੇਸ਼ ਚੱਢਾ ਵੱਲੋਂ ਦਾਣਾ ਮੰਡੀ ਦਾ ਲਿਆ ਗਿਆ ਜਾਇਜ਼ਾ
ਰੂਪਨਗਰ: ਜ਼ਿਲ੍ਹੇ ਦੀ ਦਾਣਾ ਮੰਡੀ ਵਿਚ ਕਣਕ ਦੀ ਫਸਲ ਦੀ ਖਰੀਦ ਸ਼ੁਰੂ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾਣਾ ਮੰਡੀ ਵਿਚ ਕਿਸਾਨਾਂ,ਆੜ੍ਹਤੀਆਂ ਅਤੇ ਮੰਡੀ ਦੇ ਅਧਿਕਾਰੀਆਂ ਨੂੰ ਮਿਲਣ ਅਤੇ ਖਰੀਦ ਪ੍ਰਬੰਧਾਂ ’ਤੇ ਹੋਰ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ ਜਿੱਥੇ ਵਿਧਾਇਕ ਚੱਢਾ ਨੇ ਰੂਪਨਗਰ ਦਾਣਾ ਮੰਡੀ ਦਾ ਦੌਰਾ ਕੀਤਾ। ਉੱਥੇ ਹੀ ਉਨ੍ਹਾਂ ਮੰਡੀ ਦੇ ਅਧਿਕਾਰੀਆਂ ਨੂੰ ਖ਼ਾਸ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਅਤੇ ਆਡ਼੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਵੀ ਜੇ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ ਹੈ। ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾਵੇ ਕਿ ਮੰਡੀ ’ਚ ਪੂਰੇ ਪ੍ਰਬੰਧ ਹੋਣ।
Last Updated : Feb 3, 2023, 8:22 PM IST