ਵਿਧਾਇਕ ਨਰੇਸ਼ ਕਟਾਰੀਆ ਨੇ ਕੀਤੀ ਕਣਕ ਦੀ ਖਰੀਦ ਦੀ ਰਸਮੀ ਸ਼ੁਰੂਆਤ - ਇੱਕ ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਦੀ ਖਰੀਦ
ਫਿਰੋਜ਼ਪੁਰ: ਸਰਕਾਰ ਵੱਲੋਂ ਜਿੱਥੇ ਇੱਕ ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਆਰਡਰ ਕੀਤੇ ਹੋਏ ਹਨ ਪਰ ਮੰਡੀਆਂ ਵਿੱਚ ਕਣਕ ਦੀ ਆਮਦ ਘੱਟ ਹੋਣ ਕਾਰਨ ਜ਼ੀਰਾ ਦੀ ਦਾਣਾ ਮੰਡੀ ਵਿਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ, ਜਿੱਥੇ ਦਾਣਾ ਮੰਡੀ ਜ਼ੀਰਾ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਕਣਕ ਦੀ ਪਹਿਲੀ ਬੋਲੀ ਮੌਕੇ ਵਿਧਾਇਕ ਨਰੇਸ਼ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਵਿਧਾਇਕ ਨਰੇਸ਼ ਕਟਾਰੀਆ ਨੇ ਦਾਣਾ ਮੰਡੀ ਚ ਕਣਕ ਦੀ ਖਰੀਦ ਦੀ ਰਸਮੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਾਣਾ ਮੰਡੀ ’ਚ ਪਹਿਲੀ ਬੋਲੀ ਕੀਤੀ ਜਾ ਰਹੀ ਹੈ ਜਿਸ ਵਿਚ ਪਹੁੰਚ ਕੇ ਉਨ੍ਹਾਂ ਨੇ ਪ੍ਰਬੰਧਾਂ ਬਾਰੇ ਸੈਕਰੇਟਰੀ ਤੋਂ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਇਕ ਦਿਨ ਵੀ ਮੰਡੀ ਵਿੱਚ ਨਹੀਂ ਬੈਠਣ ਦਿੱਤਾ ਜਾਵੇਗਾ ਤੇ ਉਨ੍ਹਾਂ ਦੇ ਲਈ ਮੰਡੀ ਬੋਰਡ ਵੱਲੋਂ ਪੀਣ ਵਾਲਾ ਪਾਣੀ, ਪਖਾਨੇ ਸਫ਼ਾਈ ਤੇ ਰਹਿਣ ਸਹਿਣ ਦੇ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
Last Updated : Feb 3, 2023, 8:22 PM IST