ਫੈਕਟਰੀ 'ਚ ਕੰਮ ਕਰਦੀ ਔਰਤ ਦੀ ਜ਼ਹਿਰੀਲੀ ਚੀਜ਼ ਪੀਣ ਨਾਲ ਹੋਈ ਮੌਤ - ਗੁਰੂ ਨਾਨਕ ਦੇਵ ਹਸਪਤਾਲ
ਅੰਮ੍ਰਿਤਸਰ : ਵਿਜੈ ਨਗਰ ਇਲਾਕੇ ਵਿੱਚ ਇੱਕ ਫੈਕਟਰੀ ਵਿੱਚ ਕੰਮ ਕਰਦੀ ਰੀਤੂ ਨਾਮ ਦੀ ਔਰਤ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਤੋਂ ਬਾਅਦ ਹੀ ਉਸਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਨੂੰ ਇਨਸਾਫ ਨਾਂ ਮਿਲਦਾ ਵੇਖ ਪਰਿਵਾਰ ਨੇ ਅੰਮ੍ਰਿਤਸਰ ਵਿਜੇ ਨਗਰ ਚੌਕੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਮ੍ਰਿਤਕ ਰਿਤੂ ਦੇ ਪਤੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੀ ਪਤਨੀ ਵਿਜੈਨਗਰ ਦੇ ਵਿੱਚ ਇੱਕ ਫੈਕਟਰੀ ਵਿੱਚ ਕੰਮ ਕਰਦੀ ਹੈ। ਉਸ ਨੇ ਕੋਈ ਜਹਰਿਲਾ ਪਦਾਰਥ ਪੀ ਲਿਆ।ਜਿਸ ਤੋਂ ਬਾਅਦ ਉਨ੍ਹਾਂ ਨੇ ਰਿਤੂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਆਧਾਰ ਦੇ ਉੱਤੇ 174 ਦਾ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੇ ਵਿੱਚ ਅਗਰ ਫੈਕਟਰੀ ਪ੍ਰਬੰਧਕ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਜ਼ਰੂਰ ਹੋਵੇਗੀ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST