ਘਰ ’ਚ ਮਹਿਲਾ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼, ਜਾਂਚ ’ਚ ਜੁੱਟੀ ਪੁਲਿਸ - ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ
ਤਰਨਤਾਰਨ: ਬੀਤੀ ਸ਼ਾਮ ਨੂੰ ਇੱਕ ਮਹਿਲਾ ਦੀ ਘਰ ’ਚ ਖੂਨ ਨਾਲ ਲੱਥਪੱਥ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ ਫੈਲ ਗਈ। ਇਸ ਘਟਨਾ ਨੇ ਕਿਸਨੇ ਅਤੇ ਕਿਉਂ ਅੰਜਾਮ ਦਿੱਤਾ ਹੈ ਇਸ ਬਾਰੇ ਅਜੇ ਤੱਕ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ। ਉੱਥੇ ਹੀ ਮਾਮਲੇ ਸਬੰਧੀ ਮ੍ਰਿਤਕਾ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਇਹ ਸਾਰੇ ਪਿੰਡ ਹੀ ਰਹਿੰਦੇ ਹਨ ਅਤੇ ਸ਼ਹਿਰ ਚ ਇੰਨਾ ਦੀ ਇੱਕ ਕੋਠੀ ਹੈ ਜਿੱਥੇ ਇਹ ਸਵੇਰੇ ਆ ਜਾਂਦੇ ਹਨ ਤੇ ਸ਼ਾਮ ਨੁੰ ਚਲੇ ਜਾਂਦੇ ਹਨ। ਅਜਿਹੀ ਘਟਨਾ ਦੇ ਵਾਪਰਨ ਤੋਂ ਬਾਅਦ ਪੂਰੇ ਪਰਿਵਾਰ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST