25 ਹਜ਼ਾਰ ਨੌਕਰੀਆਂ ਦੇ ਐਲਾਨ ਨਾਲ ਨੌਜਵਾਨਾਂ ਦੇ ਖਿੜੇ ਚਿਹਰੇ - ਸਰਕਾਰੀ ਨੌਕਰੀਆਂ ਦੇਣ ਦਾ ਐਲਾਨ
ਬਰਨਾਲਾ: ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਕੈਬਨਿਟ ਦੀ ਪਹਿਲੀ ਮੀਟਿੰਗ ਦੌਰਾਨ ਹੀ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਮਹੀਨੇ ਅੰਦਰ 25 ਹਜ਼ਾਰ ਸਰਕਾਰੀ ਨੌਕਰੀਆਂ ਕੱਢਣ ਦਾ ਐਲਾਨ ਕੀਤਾ ਹੈ। ਜਿਸਦਾ ਪੰਜਾਬ ਦੇ ਨੌਜਵਾਨਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਬਰਨਾਲਾ ਦੇ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਵਧੀ ਹੋਈ ਹੈ। ਇਸਨੂੰ ਰੋਕਣ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਨੇ ਪਹਿਲੀ ਮੀਟਿੰਗ ਦੌਰਾਨ ਹੀ ਸ਼ਾਲਾਘਾ ਯੋਗ ਫੈਸਲਾ ਲਿਆ ਹੈ। ਇਸ ਨਾਲ ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾ ਮਿਲੇਗਾ ਅਤੇ ਬੇਰੁਜ਼ਗਾਰੀ ਘੱਟ ਹੋਵੇਗੀ। ਉਹਨਾਂ ਕਿਹਾ ਕਿ ਇਸਦੇ ਨਾਲ ਸਰਕਾਰ ਨੂੰ ਪਹਿਲ ਦੇ ਆਧਾਰ ਤੇ ਕੱਚੇ ਕਾਮਿਆਂ ਨੂੰ ਵੀ ਪੱਕਾ ਕਰਨਾ ਚਾਹੀਦਾ ਹੈ।
Last Updated : Feb 3, 2023, 8:20 PM IST