ਤਲਵਾਰਾਂ ਤੇ ਡੰਡਿਆਂ ਨਾਲ ਨੌਜਵਾਨ ਤੇ ਹਮਲਾ, ਲੜਕੀ ਨੇ ਕੀਤੀ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼, ਵੀਡੀਓ ਵਾਇਰਲ - ਵੀਡੀਓ ਵਾਇਰਲ
ਪਟਿਆਲਾ: ਪਟਿਆਲਾ ਸ਼ਹਿਰ ਅਕਸਰ ਸੁਰਖੀਆਂ ਵਿਚ ਰਹਿੰਦਾ ਹੈ, ਪਟਿਆਲਾ ਵਿੱਚ ਦਿਨ ਪ੍ਰਤੀਦਿਨ ਲੜਾਈ-ਝਗੜੇ ਦੀ ਵੀਡੀਓ ਵਾਇਰਲ ਹੋ ਰਹੀਆਂ ਹਨ, ਇਸੇ ਤਰ੍ਹਾਂ ਦੀ ਇੱਕ ਹੋਰ ਵੀਡੀਓ ਵਾਇਰਲ ਹੋਈ ਜਿਸ ਵਿੱਚ ਇੱਕ ਮੁੰਡੇ ਨੂੰ ਕੁਝ ਲੜਕਿਆਂ ਵੱਲੋਂ ਤਲਵਾਰਾਂ ਅਤੇ ਡੰਡਿਆਂ ਨਾਲ ਕੁੱਟਿਆ ਮਾਰਿਆ ਜਾ ਰਿਹਾ ਹੈ, ਇਕ ਲੜਕੀ ਲੜਕੇ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਲੱਗੀ ਰਹੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਪੁਲਿਸ ਨੂੰ ਕਿਸੇ ਵੀ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਇਸ ਪੂਰੇ ਥਾਣਾ ਮਾਡਲ ਟਾਊਨ ਪੁਲਿਸ ਵੱਲੋਂ ਦੱਸਿਆ ਕਿ ਸਾਡੇ ਕੋਲ ਹੈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਪਰ ਸਾਡੇ ਪੁਲੀਸ ਅਧਿਕਾਰੀ ਮੌਕੇ ਵਾਲੀ ਥਾਂ ਤੇ ਪੂਰੇ ਮਾਮਲੇ ਦੀ ਤਫਤੀਸ਼ ਕਰਨ ਲਈ ਪਹੁੰਚ ਗਏ ਹਨ।
Last Updated : Feb 3, 2023, 8:21 PM IST