ਪ੍ਰੇਮਿਕਾ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਜਾਣੋ ਕੀ ਸੀ ਮਾਮਲਾ - ਪ੍ਰੇਮੀ ਆਪਣੀ ਪ੍ਰੇਮਿਕਾ
ਅੰਮ੍ਰਿਤਸਰ: ਅਕਸਰ ਹੀ ਪੰਜਾਬ ਵਿੱਚ ਪ੍ਰੇਮੀ ਆਪਣੀ ਪ੍ਰੇਮਿਕਾ ਨੂੰ ਵਿਆਹ ਕਰਵਾਉਣ ਲਈ ਉਕਸਾਉਂਦੇ ਦਿਖਾਈ ਦਿੰਦੇ ਸਨ, ਪਰ ਅੰਮ੍ਰਿਤਸਰ ਵਿੱਚ ਇੱਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਇੱਕ ਲੜਕੀ ਆਪਣੇ ਪ੍ਰੇਮੀ ਨੂੰ ਵਿਆਹ ਕਰਵਾਉਣ ਲਈ ਤੰਗ ਪਰੇਸ਼ਾਨ ਕਰ ਰਹੀ ਸੀ, ਜਿਸ ਤੋਂ ਬਾਅਦ ਲੜਕੀ ਦੇ ਪ੍ਰੇਮੀ ਨੇ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਮਨਪ੍ਰੀਤ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਸਦਾ ਲੜਕਾ ਵਿਜੇਨਗਰ ਆਪਣੇ ਰਿਸ਼ਤੇਦਾਰਾਂ ਦੀ ਦੁਕਾਨ ’ਤੇ ਕੰਮ ਕਰਦਾ ਸੀ ਉੱਥੇ ਹੀ ਉਸ ਦਾ ਇੱਕ ਲੜਕੀ ਨਾਲ ਪਿਆਰ ਪੈ ਗਿਆ ਤੇ ਲੜਕੀ ਹਮੇਸ਼ਾ ਹੀ ਉਨ੍ਹਾਂ ਦੇ ਲੜਕੇ ਨੂੰ ਵਿਆਹ ਕਰਵਾਉਣ ਲਈ ਤੰਗ ਪ੍ਰੇਸ਼ਾਨ ਕਰਦੀ ਸੀ ਅਤੇ ਲੜਕਾ ਹਮੇਸ਼ਾ ਹੀ ਉਨ੍ਹਾਂ ਨੂੰ ਵਿਆਹ ਕਰਵਾਉਣ ਤੋਂ ਮਨ੍ਹਾ ਕਰਦਾ ਸੀ ਜਿਸ ਤੋਂ ਬਾਅਦ ਲੜਕੇ ਨੇ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ।
Last Updated : Feb 3, 2023, 8:17 PM IST