ਨਸ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਨੌਜਵਾਨ - ਮ੍ਰਿਤਕ ਦੀ ਮੌਤ ਨਸ਼ੇ ਦੀ ਜਿਆਦਾ ਡੋਜ਼ ਲੈਣ ਨਾਲ ਹੋਈ
ਹੁਸ਼ਿਆਰਪੁਰ: ਪੰਜਾਬ ਦੀ ਨੌਜਵਾਨ ਪੀੜ੍ਹੀ ਲਗਾਤਾਰ ਨਸ਼ੇ ਦੀ ਭੇਟ ਚੜ੍ਹ ਰਹੀ ਹੈ। ਲਗਾਤਾਰ ਨੌਜਵਾਨਾਂ ਦੀਆਂ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਸੜਕ ’ਤੇ ਪੈਦੇਂ ਸ਼ਾਹਪੁਰ ਘਾਟੇ ਦੇ ਨਜਦੀਕ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜੇ ਵਿਚ ਲੈਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਬੀਣੇਵਾਲ ਬੀਤ ਦੇ ਇੰਚਾਰਜ ਏ.ਐਸ.ਆਈ ਮਹਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ.ਐਸ.ਆਈ ਨੇ ਦੱਸਿਆ ਕਿ ਮ੍ਰਿਤਕ ਦੀ ਬਾਹ ਵਿੱਚ ਲੱਗੀ ਸਰਿੰਜ਼ ਤੋਂ ਇੰਝ ਲੱਗਦਾ ਹੈ ਕਿ ਮ੍ਰਿਤਕ ਦੀ ਮੌਤ ਨਸ਼ੇ ਦੀ ਜਿਆਦਾ ਡੋਜ਼ ਲੈਣ ਨਾਲ ਹੋਈ (Young man dies due to drug overdose ) ਹੈ। ਫਿਲਹਾਲ ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:19 PM IST