ਘਰੇਲੂ ਕਲੇਸ਼ ਦੇ ਚੱਲਦੇ ਨੌਜਵਾਨ ਵੱਲੋਂ ਖੁਦਕੁਸ਼ੀ - Youth commits suicide in Jalandhar
ਜਲੰਧਰ: ਅਲੀ ਮੁਹੱਲਾ ਇਲਾਕੇ ਵਿੱਚ ਅੱਜ ਘਰੇਲੂ ਕਲੇਸ਼ ਦੇ ਚੱਲਦੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ (Suicide by person) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਕੋਲੋ ਸੁਸਾਈਡ ਨੋਟ (Suicide note) ਵੀ ਬਰਾਮਦ ਹੋਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੰਜਾਬ ਪੁਲਿਸ ਦੇ ਐੱਸ.ਐੱਚ.ਓ. (Punjab Police SHO) ਹਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ (Dead) ਦੀ ਪਤਨੀ ਪਿਛਲੇ 3-4 ਦਿਨਾਂ ਤੋਂ ਘਰ ਤੋਂ ਬਾਹਰ ਗਈ ਹੋਈ ਸੀ, ਉਨ੍ਹਾਂ ਕਿਹਾ ਕਿ ਮ੍ਰਿਤਕ (Dead) ਦੇ ਮਾਤਾ-ਪਿਤਾ ਵੱਲੋਂ ਮ੍ਰਿਤਕ ਨੌਜਵਾਨ ਦੀ ਮੌਤ ਲਈ ਉਸ ਦੀ ਪਤਨੀ ਨੂੰ ਜ਼ਿੰਮੇਵਾਰ (Responsible) ਦੱਸਿਆ ਹੈ। ਉਧਰ ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਹ ਦਵਾਈ ਲੈਣ ਦੇ ਲਈ ਆਪਣੇ ਪੇਕੇ ਘਰ ਗਈ ਹੋਈ ਸੀ ਤੇ ਜਦੋਂ ਉਸ ਨੂੰ ਘਟਨਾ ਦਾ ਪਤਾ ਚੱਲਿਆ ਤਾਂ ਉਹ ਤੁਰੰਤ ਆਪਣੇ ਸਹੁਰੇ ਘਰ ਪਹੁੰਚ ਗਈ।
Last Updated : Feb 3, 2023, 8:16 PM IST