ਮਰਹੂਮ ਦੀਪ ਸਿੱਧੂ ਨੂੰ ਨੌਜਵਾਨਾਂ ਨੇ ਇੰਝ ਦਿੱਤੀ ਸ਼ਰਧਾਂਜਲੀ ... - ਦੀਪ ਸਿੱਧੂ ਨੂੰ ਨੌਜਵਾਨਾਂ
ਮਾਨਸਾ: ਦੀਪ ਸਿੱਧੂ ਦੀ ਹਾਦਸੇ ਵਿੱਚ ਮੌਤ ਤੋਂ ਬਾਅਦ ਨੌਜਵਾਨਾਂ ਵਿੱਚ ਭਾਰੀ ਰੋਸ ਹੈ। ਇਸ ਤਹਿਤ ਵੀਰਵਾਰ ਨੂੰ ਨੌਜਵਾਨਾਂ ਨੇ ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਲਈ ਮਾਨਸਾ ਸ਼ਹਿਰ ਤੋਂ ਕੈਂਡਲ ਮਾਰਚ ਕੱਢਿਆ ਅਤੇ ਦੀਪ ਸਿੱਧੂ ਦੇ ਨਾਂ 'ਤੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਦਿੰਦਿਆਂ ਨੌਜਵਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਕੌਮ ਅਤੇ ਕੌਮੀਅਤ ਦੀ ਗੱਲ ਕਰਨ ਵਾਲੇ ਪਹਿਲਾਂ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਫਿਰ ਜਸਵੰਤ ਸਿੰਘ ਖਾਲੜਾ ਤੇ ਫਿਰ ਸਿਮਰਨਜੀਤ ਸਿੰਘ ਮਾਨ ਅਤੇ ਹੁਣ ਦੀਪ ਸਿੱਧੂ ਜੋ ਕੌਮ ਦੀ ਕੌਮੀਅਤ ਦੀ ਗੱਲ ਕਰਦੇ ਸਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਕੁਰਬਾਨੀਆਂ ਦੇਣ ਵਾਲੇ ਇਨ੍ਹਾਂ ਅਨਮੋਲ ਹੀਰਿਆਂ ਨੂੰ ਅਸੀਂ ਕਦੇ ਨਹੀਂ ਭੁੱਲ ਸਕਦੇ।
Last Updated : Feb 3, 2023, 8:17 PM IST