ETV Bharat / agriculture

ਮੁੱਖ ਮੰਤਰੀ ਮਾਨ ਦਾ ਕਿਸਾਨਾਂ ਲਈ ਐਲਾਨ, ਮਿਲੇਗੀ 80 ਫੀਸਦੀ ਤੱਕ ਸਬਸਿਡੀ, ਜਾਣੋ ਇਸ ਸਕੀਮ ਬਾਰੇ - Stubble Burning - STUBBLE BURNING

ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁੱਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ।

PUNJAB CM BHAGWANT MANN
ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ (x)
author img

By ETV Bharat Punjabi Team

Published : Oct 7, 2024, 6:55 AM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

80 ਫੀਸਦੀ ਸਬਸਿਡੀ ਦੇ ਹੱਕਦਾਰ

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ 'ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖ਼ਰੀਦ 'ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ।

ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਭਗਵੰਤ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਬਾਇਓਮਾਸ ਸਪਲਾਈ ਚੇਨ

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਾਇਓ-ਊਰਜਾ ਪਲਾਂਟਾਂ ਨੂੰ ਸਮਰਥਨ ਦੇਣ ਲਈ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ਵਿੱਚ ਉਦਯੋਗਾਂ-ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਉੱਤੇ ਮੁੱਖ ਜ਼ੋਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਕਰ ਕੇ ਇਸ ਪ੍ਰਦੂਸ਼ਣ ਤੋਂ ਬਚਣ ਵਿੱਚ ਮਦਦ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਯੂਨਿਟ, ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ, 2ਜੀ ਈਥਾਨੌਲ ਫੈਕਟਰੀਆਂ ਫਸਲੀ ਰਹਿੰਦ-ਖੂੰਹਦ ਉੱਤੇ ਆਧਾਰਤ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ​​ਕਰ ਸਕਦੀਆਂ ਹਨ ਅਤੇ ਇਸ ਕਦਮ ਨਾਲ ਬਾਇਓ ਬਾਲਣ ਉਦਯੋਗ ਨੂੰ ਸਮੁੱਚੇ ਤੌਰ 'ਤੇ ਲਾਭ ਪਹੁੰਚ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਉਦਯੋਗਾਂ ਦੇ ਆਸਪਾਸ ਕਲੱਸਟਰ ਅਧਾਰਤ ਪਹੁੰਚ ਰਾਹੀਂ ਸਪਲਾਈ ਚੇਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਪਲਾਈ ਚੇਨ ਦੇ ਲਾਭਪਾਤਰੀ ਪਰਾਲੀ ਨੂੰ ਲੋੜੀਂਦੇ ਸਥਾਨਾਂ 'ਤੇ ਇਕੱਠਾ ਕਰਨ, ਕੰਪ੍ਰੈੱਸ ਕਰਨ ਤੇ ਸਟੋਰ ਕਰਨਗੇ ਅਤੇ ਲੋੜ ਅਨੁਸਾਰ ਵੱਖ-ਵੱਖ ਉਪਭੋਗਤਾਵਾਂ ਜਾਂ ਉਦਯੋਗਾਂ ਨੂੰ ਉਪਲਬਧ ਕਰਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ੀਨਰੀ ਉੱਤੇ ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਇਹ ਕਰਜ਼ਾ 30 ਜੂਨ ਅਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਵਾਪਸੀਯੋਗ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.