ETV Bharat / agriculture

ਆੜ੍ਹਤੀਆਂ ਦੀ ਹੜਤਾਲ: ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਹੋਏ ਪ੍ਰੇਸ਼ਾਨ - procurement of paddy - PROCUREMENT OF PADDY

ਸੂਬੇ ਭਰ 'ਚ ਆੜ੍ਹਤੀਆਂ ਦੀ ਹੜਤਾਲ ਚੱਲ ਰਹੀ ਹੈ, ਜਿਸ ਕਾਰਨ ਮੰਡੀਆਂ 'ਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ 'ਤੇ ਕਿਸਾਨ ਪਰੇਸ਼ਾਨ ਹੋ ਰਹੇ ਹਨ।

ਮੰਡੀਆਂ ਵਿੱਚ ਕਿਸਾਨ ਪਰੇਸ਼ਾਨ
ਮੰਡੀਆਂ ਵਿੱਚ ਕਿਸਾਨ ਪਰੇਸ਼ਾਨ (ETV BHARAT)
author img

By ETV Bharat Punjabi Team

Published : Oct 6, 2024, 11:30 AM IST

ਅੰਮ੍ਰਿਤਸਰ: ਬੇਸ਼ੱਕ ਪੰਜਾਬ ਭਰ ਦੇ ਵਿੱਚ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਲੇਕਿਨ ਇਸ ਦੌਰਾਨ ਦਾਣਾ ਮੰਡੀਆਂ ਦੇ ਵਿੱਚ ਹਾਲੇ ਤੱਕ ਆੜ੍ਹਤੀਆਂ ਵਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਜਿਸ ਦਾ ਕਾਰਨ ਹੈ ਕਿ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈਕੇ ਆੜ੍ਹਤੀ ਯੂਨੀਅਨ ਵਲੋਂ ਹੜਤਾਲ ਜਾਰੀ ਹੈ।

ਆੜ੍ਹਤੀਆਂ ਦੀ ਹੜਤਾਲ ਜਾਰੀ

ਇਸ ਦੌਰਾਨ ਅੱਜ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੀ ਦਾਣਾ ਮੰਡੀ ਜੰਡਿਆਲਾ ਗੁਰੂ ਦੇ ਵਿੱਚ ਆੜ੍ਹਤੀ ਐਸੋਸੀਏਸ਼ਨ ਵੱਲੋਂ ਸਿਰਫ 'ਤੇ ਸਿਰਫ ਝੋਨੇ ਦੀ 1509 ਕਿਸਮ ਫਸਲ ਦੀ ਖਰੀਦ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਨੇ ਗੱਲਬਾਤ ਦੌਰਾਨ ਦੱਸਿਆ ਕਿ ਯੂਨੀਅਨ ਪ੍ਰਧਾਨ ਵੱਲੋਂ ਮਨਜ਼ੂਰੀ ਲੈਣ ਤੋਂ ਬਾਅਦ ਝੋਨੇ ਦੀ 1509 ਕਿਸਮ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ। ਜਿਸ ਦਾ ਕਾਰਨ ਹੈ ਕਿ ਬੀਤੇ ਇੱਕ ਹਫਤੇ ਤੋਂ ਕਿਸਾਨਾਂ ਦੀ ਫਸਲ ਖਰਾਬ ਹੋਣ ਦੀ ਕਗਾਰ ਉੱਤੇ ਨਜ਼ਰ ਆ ਰਹੀ ਸੀ।

ਮੰਡੀਆਂ ਵਿੱਚ ਕਿਸਾਨ ਪਰੇਸ਼ਾਨ (ETV BHARAT)

ਸਿਰਫ਼ ਬਾਸਮਤੀ ਦੀ ਕਰ ਰਹੇ ਖਰੀਦ

ਇਸ ਤੋਂ ਬਾਅਦ ਜਿੰਮੀਦਾਰਾਂ ਦਾ ਖਿਆਲ ਕਰਦੇ ਹੋਏ ਉਹਨਾਂ ਵੱਲੋਂ ਇਹ ਫਸਲ ਖਰੀਦੀ ਜਾ ਰਹੀ ਹੈ ਪਰ ਫਿਲਹਾਲ ਉਹਨਾਂ ਦੀ ਹੜਤਾਲ ਜਾਰੀ ਹੈ। ਆੜ੍ਹਤੀ ਸਤੀਸ਼ ਕੁਮਾਰ ਨੇ ਦੱਸਿਆ ਕਿ ਮੰਡੀ ਵਿਚ ਹੜਤਾਲ ਜਾਰੀ ਹੈ, ਆੜਤੀ ਐਸੋਸੀਏਸ਼ਨ ਪੰਜਾਬ ਵੱਲੋਂ ਬਾਸਮਤੀ ਦੀ ਖਰੀਦ ਕਰਨ ਲਈ ਕਿਹਾ ਗਿਆ ਹੈ। ਉਸ ਕਰਕੇ ਮੰਡੀ ਵਿੱਚ ਕੁਝ ਰੌਣਕ ਜ਼ਰੂਰ ਹੈ ਪਰ ਅਜੇ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੋਈ ਹੈ।

ਮੰਡੀਆਂ 'ਚ ਕਿਸਾਨ ਹੋ ਰਹੇ ਪ੍ਰੇਸ਼ਾਨ

ਇਸ ਦੇ ਨਾਲ ਹੀ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੰਡੀ 'ਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਉਹ ਬੇਹੱਦ ਪ੍ਰੇਸ਼ਾਨ ਹਨ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਪੱਕ ਕੇ ਤਿਆਰ ਖੜੀ ਹੈ। ਮੌਸਮ ਦੀ ਖਰਾਬੀ ਕਾਰਨ ਹੜਤਾਲ ਹੋਣ ਦੇ ਬਾਵਜੂਦ ਵੀ ਉਹ ਆਪਣੀ ਫਸਲ ਵੱਢ ਕੇ ਮੰਡੀ ਵਿੱਚ ਪਹੁੰਚੇ ਹਨ, ਲੇਕਿਨ ਹੜਤਾਲ ਦੇ ਚੱਲਦਿਆਂ ਉਹਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।

ਫ਼ਸਲਾਂ ਖਰਾਬ ਹੋਣ ਦਾ ਸਤਾਇਆ ਡਰ

ਉਹਨਾਂ ਦੱਸਿਆ ਕੀ ਮੰਡੀ ਵਿੱਚ ਫਸਲ ਦਾ ਰੇਟ ਘੱਟ ਮਿਲ ਰਿਹਾ ਹੈ। ਦੂਜੇ ਪਾਸੇ ਮੰਡੀ ਵਿੱਚ ਹੜਤਾਲ ਚੱਲ ਰਹੀ ਹੈ ਅਤੇ ਸਾਡੀਆਂ ਫ਼ਸਲਾਂ ਖੁੱਲ੍ਹੇ ਅਸਮਾਨ ਹੇਠ ਪਈਆਂ ਹਨ। ਉਨ੍ਹਾਂ ਕਿਹਾ ਕਿ ਉਪਰੋਂ ਬੱਦਲਵਾਈ ਹੋਣ ਕਾਰਨ ਡਰ ਬਣਿਆ ਹੋਇਆ ਹੈ ਕਿ ਕਿਤੇ ਉਹਨਾਂ ਦੀ ਛੇ ਮਹੀਨੇ ਦੀ ਮਿਹਨਤ ਬਰਬਾਦ ਨਾ ਹੋ ਜਾਵੇ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਮੰਨ ਕੇ ਉਹਨਾਂ ਦੀ ਹੜਤਾਲ ਖਤਮ ਕਰਵਾਉਣ ਤਾਂ ਜੋ ਜਿੰਮੀਦਾਰਾਂ ਦੀ ਫਸਲ ਦਾ ਨੁਕਸਾਨ ਹੋਣ ਤੋਂ ਬਚ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.